ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਦਾ ਇੱਕ ਹਿੱਸਾ ਢਹਿ ਗਿਆ। ਇਸ ਕਾਰਨ ਕਈ ਕਾਰਾਂ ਕੁਚਲ ਗਈਆਂ। ਇਸ ਹਾਦਸੇ 'ਚ ਚਾਰ ਲੋਕ ਜ਼ਖਮੀ ਹੋ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਫਿਲਹਾਲ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਦਿੱਲੀ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਕਿਹਾ, 'ਸਵੇਰੇ 5.30 ਵਜੇ ਸਾਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ-1 'ਤੇ ਛੱਤ ਡਿੱਗਣ ਦੀ ਸੂਚਨਾ ਮਿਲੀ। ਤਿੰਨ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ। ਇਹ ਹਾਦਸਾ ਸ਼ੁੱਕਰਵਾਰ ਨੂੰ ਦਿੱਲੀ-ਐੱਨਸੀਆਰ 'ਚ ਭਾਰੀ ਮੀਂਹ ਦੇ ਦੌਰਾਨ ਹੋਇਆ। ਇਸ ਦੌਰਾਨ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦੱਖਣੀ ਦਿੱਲੀ ਦੇ ਗੋਵਿੰਦਪੁਰੀ ਅਤੇ ਨੋਇਡਾ ਸੈਕਟਰ 95 ਵਿੱਚ ਪਾਣੀ ਭਰਿਆ ਦੇਖਿਆ ਗਿਆ। ਦਿੱਲੀ ਦੀਆਂ ਗਲੀਆਂ ਵਿਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਆਈਟੀਓ ਵਿਖੇ ਬਰਸਾਤ ਕਾਰਨ ਵਾਹਨ ਰੇਂਗਦੇ ਦੇਖੇ ਗਏ।