Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਪੇਂਟ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ

May 18, 2020 01:02 PM

ਗਵਾਲੀਅਰ : ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਅੱਜ  ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇੱਥੋ ਦੇ ਇੰਦਰਗੰਜ ਚੌਰਾਹੇ 'ਤੇ ਸਥਿਤ ਇਕ ਪੇਂਟ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਦੁਕਾਨ ਦੇ ਉੱਪਰਲੀ ਮੰਜ਼ਿਲ 'ਤੇ ਬਣੇ ਮਕਾਨ 'ਚ ਪਰਿਵਾਰ ਰਹਿੰਦਾ ਸੀ। ਅੱਗ ਲੱਗਣ ਕਾਰਨ ਇਹ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੌਰਾਨ 3 ਬੱਚਿਆਂ ਸਮੇਤ 4 ਔਰਤਾਂ ਦੀ ਮੌਤ ਹੋ ਗਈ  ਦੱਸ ਦੇਈਏ ਕਿ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਹਾਦਸੇ ਵਾਲੇ ਸਥਾਨ 'ਤੇ ਕਾਫੀ ਪੁਲਸ ਤਾਇਨਾਤ ਹੈ। ਰੈਸਕਿਊ ਟੀਮ ਨਾਲ ਪੁਲਸ ਲੋਕਾਂ ਨੂੰ ਬਾਹਰ ਕੱਢ ਰਹੀ ਹੈ, ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਗਈਆਂ ਹਨ, ਜਿਨ੍ਹਾਂ 'ਚ 3 ਬੱਚਿਆਂ ਸਮੇਤ 4 ਔਰਤਾਂ ਸ਼ਾਮਲ ਹਨ। ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ ਹੈ। 

 

Have something to say? Post your comment

Subscribe