Saturday, November 23, 2024
 

ਪੰਜਾਬ

ਪੰਜਾਬ 'ਚ ਕੋਰੋਨਾ ਕਾਰਨ ਪਠਾਨਕੋਟ 'ਚ 36ਵੀਂ ਮੌਤ

May 18, 2020 04:34 PM

ਅੰਮ੍ਰਿਤਸਰ : ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਪਠਾਨਕੋਟ ਦੇ 35 ਸਾਲਾ ਕੋਰੋਨਾ ਪਾਜ਼ੇਟਿਵ ਵਿਅਕਤੀ ਦੀ ਅੱਜ ਮੌਤ ਹੋ ਗਈ। ਮਰੀਜ਼ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ ਅਤੇ ਉਸ ਨੂੰ 6 ਘੰਟਿਆਂ ਤੋਂ ਵੈਂਟੀਲੇਟਰ 'ਤੇ ਰਖਿਆ ਗਿਆ ਸੀ। ਕੋਰੋਨਾ ਵਾਇਰਸ ਨਾਲ ਪੰਜਾਬ ਵਿਚ ਇਹ 36ਵੀਂ ਮੌਤ ਹੋ ਗਈ। ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਦਸਿਆ ਕਿ ਮਰੀਜ਼ ਕੋਰੋਨਾ ਵਾਇਰਸ ਨਾਲ ਪੀੜਤ ਸੀ ਅਤੇ ਉਸ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਸੀ। ਮਰੀਜ਼ ਨੂੰ 14 ਅਪ੍ਰੈਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਈ ਸੀ ਅਤੇ ਉਦੋਂ ਤੋਂ ਹੀ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਇਸ ਤੋਂ ਇਲਾਵਾ ਦੋ ਵਾਰ ਮਰੀਜ਼ ਦੀ ਰਿਪੋਰਟ ਕੋਰੋਨਾ ਨੈਗੇਟਿਵ ਵੀ ਆ ਗਈ ਸੀ ਪਰ ਹਾਲਾਤ ਵਿਚ ਸੁਧਾਰ ਨਾ ਹੋਣ ਕਾਰਨ ਅੱਜ ਉਸ ਦੀ ਮੌਤ ਹੋ ਗਈ ਹੈ।

 

Have something to say? Post your comment

Subscribe