Saturday, October 05, 2024
 

ਪੰਜਾਬ

ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ

July 07, 2024 09:28 AM

ਤਾਪਮਾਨ ਆਮ ਨਾਲੋਂ 4.5 ਡਿਗਰੀ ਘੱਟ ਦਰਜ
40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਅੱਜ ਸਵੇਰੇ 9 ਵਜੇ ਤੱਕ ਬੁਢਲਾਡਾ, ਸਰਦੂਲਗੜ੍ਹ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਾਤੜਾਂ, ਤਲਬੰਡੀ ਸਾਬੋ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬਿਜਲੀ ਵੀ ਡਿੱਗ ਸਕਦੀ ਹੈ। ਇਸ ਤੋਂ ਇਲਾਵਾ ਸੰਗਰੂਰ, ਬਰਨਾਲਾ, ਤਪਾ, ਧੂਰੀ, ਮੂਨਕ, ਸਮਾਣਾ, ਪਟਿਆਲਾ, ਨਾਭਾ, ਮਲੋਟ, ਬਠਿੰਡਾ ਅਤੇ ਰਾਜਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 

 

Have something to say? Post your comment

Subscribe