Saturday, January 18, 2025
 

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ ਦੀ ਅਦਾਲਤ 'ਚ ਸਹੁਰੇ ਵਲੋਂ ਜਵਾਈ IRS ਅਫਸਰ ਦਾ ਕਤਲ

August 03, 2024 04:19 PM


ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਸਹੁਰੇ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਭਾਰਤੀ ਮਾਲ ਸੇਵਾ (ਆਈਆਰਐਸ) ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਹ ਇਸ ਮਾਮਲੇ ਦੀ ਸੁਣਵਾਈ ਲਈ ਅਦਾਲਤ ਪੁੱਜੇ ਸਨ। ਪੁਲਸ ਨੇ ਦੋਸ਼ੀ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲੀਸ ਅਨੁਸਾਰ ਹਰਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਵਿੱਚ ਆਈਆਰਐਸ ਅਧਿਕਾਰੀ ਸੀ। ਉਸ ਦੀ ਪਤਨੀ ਨਾਲ ਤਲਾਕ ਦਾ ਕੇਸ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਸ਼ਨੀਵਾਰ ਨੂੰ ਲੜਕਾ-ਲੜਕੀ ਪੱਖ ਸੁਣਵਾਈ ਲਈ ਅਦਾਲਤ ਪਹੁੰਚੇ। ਇੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਵਿਚੋਲਗੀ ਕੇਂਦਰ ਭੇਜ ਦਿੱਤਾ ਸੀ। ਇੱਥੇ ਦੋਵਾਂ ਪਾਸਿਆਂ ਤੋਂ ਕੌਂਸਲਿੰਗ ਚੱਲ ਰਹੀ ਸੀ।

ਇਸ ਦੌਰਾਨ ਲੜਕੀ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਬਾਥਰੂਮ ਜਾਣ ਲਈ ਕਿਹਾ। ਉਹ ਆਪਣੇ ਜਵਾਈ ਹਰਪ੍ਰੀਤ ਨੂੰ ਦਿਸ਼ਾ-ਨਿਰਦੇਸ਼ ਪੁੱਛਣ ਦੇ ਬਹਾਨੇ ਵਿਚੋਲਗੀ ਕੇਂਦਰ ਤੋਂ ਬਾਹਰ ਲੈ ਗਿਆ। ਬਾਹਰ ਨਿਕਲਦੇ ਹੀ ਸਹੁਰੇ ਨੇ ਕਰੀਬ 5 ਰਾਊਂਡ ਫਾਇਰ ਕੀਤੇ। ਜਿਸ ਵਿੱਚ ਦੋ ਗੋਲੀਆਂ ਹਰਪ੍ਰੀਤ ਸਿੰਘ ਨੂੰ ਲੱਗੀਆਂ।

ਆਲੇ-ਦੁਆਲੇ ਦੇ ਲੋਕਾਂ ਨੇ ਹਰਪ੍ਰੀਤ ਨੂੰ ਸੰਭਾਲ ਲਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਉਥੇ ਇਲਾਜ ਦੌਰਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।

ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਵਿਵਾਦਾਂ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਅਕਤੂਬਰ 2023 ਵਿੱਚ, ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲਵਿੰਦਰ ਸਿੰਘ ਸਿੱਧੂ ਅਤੇ ਉਸਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ।

 

 

Have something to say? Post your comment

 
 
 
 
 
Subscribe