Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਰੋਡਵੇਜ਼ ਦੀਆਂ ਬੱਸਾਂ ਸੜਕਾਂ 'ਤੇ ਦੌੜਨੀਆਂ ਸ਼ੂਰੂ

May 20, 2020 05:55 PM

ਇਥੇ ਇਥੇ ਸ਼ੁਰੂ ਹੋਈਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਚੰਡੀਗੜ੍ਹ : ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀਆਂ ਸੂਬੇ 'ਚ ਲੱਗੇ ਕਰਫ਼ਿਊ ਦੇ ਖ਼ਤਮ ਹੋਣ ਤੋਂ 57 ਦਿਨਾਂ ਬਾਅਦ ਲੌਕਡਾਊਨ 4.0 'ਚ ਅੱਜ ਬੁੱਧਵਾਰ ਤੋਂ ਮੁੜ ਸੜਕਾਂ 'ਤੇ ਦੌੜਦੀਆਂ ਨਜ਼ਰ ਆਉਣ  ਲੱਗੀਆਂ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਕੱਲ੍ਹ ਪਟਿਆਲਾ, ਚੰਡੀਗੜ੍ਹ, ਸੰਗਰੂਰ, ਬੁਢਲਾਢਾ, ਬਠਿੰਡਾ, ਲੁਧਿਆਣਾ, ਫ਼ਰੀਦਕੋਟ, ਕਪੂਰਥਲਾ ਤੇ ਬਰਨਾਲਾ ਡਿਪੂ ਤੋਂ ਬੱਸ ਸੇਵਾ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ। ਅੱਜ 20 ਮਈ ਤੋਂ PRTC ਦੇ ਪੰਜਾਬ 'ਚ ਪੈਂਦੇ ਕਰੀਬ 9 ਡਿੱਪੂਆਂ ਦੀਆਂ 80 ਰੂਟਾਂ ਤੇ ਬੱਸਾਂ ਸ਼ੁਰੂ ਹੋ ਗਈਆਂ ਹਨ। ਪੀਆਰਟੀਸੀ ਵਲੋਂ ਬੱਸ ਸੇਵਾ ਸ਼ੁਰੂ ਕੀਤੇ ਜਾਣ ਸਬੰਧੀ ਪੰਜਾਬ ਦੇ 80 ਰੂਟਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ 'ਚ ਪਟਿਆਲਾ ਡਿਪੂ ਦੇ 16, ਚੰਡੀਗੜ੍ਹ ਡਿਪੂ ਦੇ 6, ਸੰਗਰੂਰ ਡਿਪੂ ਦੇ 11, ਬਰਨਾਲਾ ਡਿਪੂ ਦੇ 7, ਬਠਿੰਡਾ ਡਿਪੂ ਦੇ 9, ਫ਼ਰੀਦਕੋਟ ਡਿਪੂ ਦੇ 6, ਬੁਢਲਾਡਾ ਦੇ 10, ਲੁਧਿਆਣਾ ਦੇ 9 ਤੇ ਕਪੂਰਥਲਾ ਡਿਪੂ ਦੇ 6 ਰੂਟਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਰੂਟਾਂ ਤੋਂ ਇਲਾਵਾ ਜੇਕਰ ਡਿਪੂ ਪੱਧਰ 'ਤੇ ਕੋਈ ਹੋਰ ਰੂਟ 'ਤੇ ਬੱਸ ਸੇਵਾ ਸ਼ੁਰੂ ਕਰਨ ਲਈ ਪੀਆਰਟੀਸੀ ਦੇ ਮੁੱਖ ਦਫ਼ਤਰ ਤੋਂ ਮਨਜੂਰੀ ਲੈਣੀ ਹੋਵੇਗੀ।   ਪੀਆਰਟੀਸੀ ਵਲੋਂ ਸ਼ੁਰੂ ਕੀਤੀ ਜਾ ਰਹੀ ਬੱਸ ਸੇਵਾ ਲਈ ਕੋਵਿਡ-19 ਤੋਂ ਬਚਾਅ ਸਬੰਧੀ ਵੀ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ 'ਚ ਬੱਸ ਦੇ ਰੂਟ ਤੇ ਜਾਣ ਤੋਂ ਪਹਿਲਾਂ ਸਵਾਰੀਆਂ ਦੀ ਟਿਕਟਾਂ ਅਡਵਾਂਸ ਬੁਕਿੰਗ ਏਜੰਟ ਵਲੋਂ ਜਾਂ ਕੰਡਕਟਰ ਵਲੋਂ ਬੱਸ ਸਟੈਂਡ'ਤੇ ਹੀ ਕੱਟੀਆਂ ਜਾਣਗੀਆਂ। ਮੁਫ਼ਤ ਜਾਂ ਰਿਆਇਤੀ ਦਰਾਂ 'ਤੇ ਸਫਰ ਕਰਨ ਵਾਲੇ ਯਾਤਰੀਆਂ ਦਾ ਇੰਦਰਾਜ ਵੀ ਮੌਕੇ 'ਤੇ ਬੱਸ ਅੱਡੇ ਵਿੱਚ ਹੀ ਹੋਵੇਗਾ। ਟਿਕਟ ਕੱਟਣ ਵਾਲੇ ਵਲੋਂ ਟਿਕਟ ਕੱਟਣ ਤੋਂ ਪਹਿਲਾਂ ਤੇ ਬਾਅਦ 'ਚ ਸਾਬਣ ਤੇ ਪਾਣੀ ਨਾਲ ਹੱਥ ਵੀ ਧੋਣਗੇ।

ਇਹ ਵੀ ਪੜ੍ਹੋ :  ਜਲੰਧਰ 'ਚ corona ਮਰੀਜ਼ਾਂ ਦੀ ਗਿਣਤੀ 216 ਹੋਈ

  ਸਫ਼ਰ ਦੌਰਾਨ ਕਿਸੇ ਵੀ ਹਾਲ ਵਿੱਚ ਬਸ 'ਚ ਬੈਠਣ ਦੀ ਸਮਰੱਥਾ ਅਨੁਸਾਰ 50% ਸੀਟਾਂ ਤੋਂ ਵੱਧ ਸਵਾਰੀ ਨਹੀਂ ਬਿਠਾਈ ਜਾਵੇਗੀ ਅਤੇ ਟਿਕਟ ਕੱਟਣ ਤੇ ਬੈਠਣ ਸਮੇਂ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾਵੇਗਾ। ਸਵਾਰੀਆਂ ਦੇ ਮਾਸਕ ਪਹਿਨਣਾ ਵੀ ਜਰੂਰੀ ਹੋਵੇਗਾ ਤੇ ਮਾਸਕ ਤੋਂ ਬਿਨਾਂ ਬੱਸ 'ਚ ਜਾਣ ਦੀ ਮਨਜੂਰੀ ਨਹੀਂ ਦਿੱਤੀ ਜਾਵੇਗੀ। ਬੱਸ ਨੂੰ ਸੈਨੇਟਾਈਜ਼ ਕਰਨਾ ਵੀ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਬੱਸ 'ਚ ਮੌਜੂਦ ਡਰਾਈਵਰ ਤੇ ਕੰਡਕਟਰ ਮਾਸਕ ਤੇ ਦਸਤਾਨੇ ਪਾਉਣੇ ਯਕੀਨੀ ਬਣਾਉਣਗੇ। ਡਰਾਈਵਰ ਕੈਬਿਨ ਤੇ ਸਵਾਰੀਆਂ ਵਿਚਕਾਰ ਸ਼ੀਸ਼ਾ ਜਾਂ ਪਲਾਸਟਿਕ ਸ਼ੀਟ ਨਾਲ ਆਰਜ਼ੀ ਢੰਗ ਨਾਲ ਵੱਖ ਕੀਤਾ ਜਾਵੇਗਾ।
  ਚੰਡੀਗੜ੍ਹ-ਡੱਬਵਾਲੀ ਵਾਇਆ ਪਟਿਆਲਾ ਬਠਿੰਡਾ, ਚੰਡੀਗੜ੍ਹ-ਫਿਰੋਜ਼ਪੁਰ ਵਾਇਆ ਲੁਧਿਆਣਾ, ਚੰਡੀਗੜ੍ਹ-ਅੰਮ੍ਰਿਤਸਰ ਵਾਇਆ ਨਵਾਂ ਸ਼ਹਿਰ, ਚੰਡੀਗੜ੍ਹ-ਪਠਾਨਕੋਟ ਵਾਇਆ ਹੁਸ਼ਿਆਰਪੁਰ, ਚੰਡੀਗੜ੍ਹ-ਅੰਬਾਲਾ ਅਤੇ ਚੰਡੀਗੜ੍ਹ-ਨੰਗਲ ਵਾਇਆ ਰੋਪੜ ਦੇ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਹੋਵੇਗੀ। ਲਿੰਕ ਸੜਕਾਂ 'ਤੇ ਹਾਲੇ ਬੱਸਾਂ ਦੀ ਆਵਾਜਾਈ ਸ਼ੁਰੂ ਨਹੀਂ ਹੋਵੇਗੀ। ਜੋ ਬੱਸਾਂ ਹੁਣ ਚੱਲਣੀਆਂ ਹਨ, ਉਹ ਵੀ ਰਸਤੇ ਵਿੱਚ ਨਹੀਂ ਰੁਕਣਗੀਆਂ।
  ਇਸੇ ਤਰ੍ਹਾਂ ਬਠਿੰਡਾ-ਮੋਗਾ-ਹੁਸ਼ਿਆਰਪੁਰ, ਲੁਧਿਆਣਾ-ਮਾਲੇਰਕੋਟਲਾ-ਪਾਤੜਾਂ, ਅਬੋਹਰ-ਮੋਗਾ-ਮੁਕਤਸਰ-ਜਲੰਧਰ, ਪਟਿਆਲਾ-ਮਾਨਸਾ-ਮਲੋਟ, ਫਿਰੋਜ਼ਪੁਰ-ਅੰਮ੍ਰਿਤਸਰ-ਪਠਾਨਕੋਟ, ਜਲੰਧਰ-ਅੰਬਾਲਾ ਕੈਂਟ, ਬਠਿੰਡਾ-ਅੰਮ੍ਰਿਤਸਰ, ਜਲੰਧਰ-ਨੂਰਮਹਿਲ, ਅੰਮ੍ਰਿਤਸਰ-ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ-ਟਾਂਡਾ, ਜਗਰਾਓਂ-ਰਾਏਕੋਟ, ਮੁਕਤਸਰ-ਬਠਿੰਡਾ, ਫਿਰੋਜ਼ਪੁਰ-ਮੁਕਤਸਰ, ਬੁਢਲਾਡਾ-ਰਤੀਆ, ਫਿਰੋਜ਼ਪੁਰ-ਫਾਜ਼ਿਲਕਾ, ਫਰੀਦਕੋਟ-ਲੁਧਿਆਣਾ-ਚੰਡੀਗੜ੍ਹ, ਬਰਨਾਲਾ-ਸਿਰਸਾ ਆਦਿ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਹੋ ਗਈ ਹੈ।  ਇਸ ਤੋਂ ਇਲਾਵਾ ਲੁਧਿਆਣਾ-ਜਲੰਧਰ-ਅੰਮ੍ਰਿਤਸਰ, ਗੋਇੰਦਵਾਲ ਸਾਹਿਬ-ਪੱਟੀ, ਹੁਸ਼ਿਆਰਪੁਰ-ਨੰਗਲ, ਅਬੋਹਰ-ਬਠਿੰਡਾ-ਸਰਦੂਲਗੜ੍ਹ, ਲੁਧਿਆਣਾ-ਸੁਲਤਾਨਪੁਰ ਅਤੇ ਫਗਵਾੜਾ-ਨਕੋਦਰ ਰੂਟ ਆਦਿ 'ਤੇ ਵੀ ਬੱਸ ਸਰਵਿਸ ਸ਼ੁਰੂ ਹੋ ਗਈ ਹੈ।

 

Have something to say? Post your comment

Subscribe