Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਜੰਮੂ ਕਸ਼ਮੀਰ

BJP ਨੇ ਜੰਮੂ-ਕਸ਼ਮੀਰ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

August 26, 2024 10:48 AM

: ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਫੈਸਲਾ ਕੇਂਦਰੀ ਚੋਣ ਕਮੇਟੀ ਦੀ ਐਤਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਭਾਜਪਾ ਦੀ ਸੂਚੀ 'ਚ ਪ੍ਰਮੁੱਖ ਨਾਵਾਂ 'ਚ ਰਾਜਪੁਰਾ ਤੋਂ ਅਰਸ਼ੀਦ ਭੱਟ ਦਾ ਨਾਂ ਹੈ। ਸ਼ੋਪੀਆਂ ਤੋਂ ਜਾਵੇਦ ਅਹਿਮਦ ਕਾਦਰੀ ਅਤੇ ਅਨੰਤਨਾਗ ਪੱਛਮੀ ਤੋਂ ਮੁਹੰਮਦ ਰਫੀਕ ਵਾਨੀ ਨੂੰ ਮੌਕਾ ਮਿਲਿਆ ਹੈ। ਐਡਵੋਕੇਟ ਸਈਦ ਵਜਾਹਤ ਨੂੰ ਅਨੰਤਨਾਗ ਸੀਟ ਤੋਂ ਟਿਕਟ ਮਿਲੀ ਹੈ। ਸ਼ਗੁਨ ਪਰਿਹਾਰ ਨੂੰ ਕਿਸ਼ਤਵਾੜ ਸੀਟ ਤੋਂ ਮੌਕਾ ਦਿੱਤਾ ਗਿਆ ਹੈ। ਗਜੈ ਸਿੰਘ ਰਾਣਾ ਡੋਡਾ ਵਿਧਾਨ ਸਭਾ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ। ਸਈਅਦ ਸ਼ੌਕਤ ਗਯੂਰ ਅੰਦਰਾਬੀ ਨੂੰ ਪੰਪੋਰ ਵਿਧਾਨ ਸਭਾ ਤੋਂ ਭਾਜਪਾ ਨੇ ਟਿਕਟ ਦਿੱਤੀ ਹੈ। ਸੋਫੀ ਯੂਸਫ ਬਿਜਬੇਹਰਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੋਵੇਗੀ। ਮਹਿਬੂਬਾ ਮੁਫਤੀ ਇਸ ਸੀਟ ਤੋਂ ਚੋਣ ਲੜਦੀ ਰਹੀ ਹੈ। ਇਸ ਵਾਰ ਪੀਡੀਪੀ ਵੱਲੋਂ ਉਨ੍ਹਾਂ ਦੀ ਧੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀਆਂ ਤਿਆਰੀਆਂ ਹਨ।
ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਪ੍ਰਧਾਨ ਜੇਪੀ ਨੱਡਾ ਤੋਂ ਇਲਾਵਾ ਜੰਮੂ-ਕਸ਼ਮੀਰ ਭਾਜਪਾ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਸਨ। ਭਾਜਪਾ ਦੀ ਇਸ ਸੂਚੀ ਵਿੱਚ ਤਿੰਨੋਂ ਪੜਾਵਾਂ ਵਿੱਚ ਆਉਣ ਵਾਲੀਆਂ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਜੰਮੂ-ਕਸ਼ਮੀਰ 'ਚ ਤਿੰਨ ਪੜਾਵਾਂ 'ਚ ਵੋਟਿੰਗ ਹੋਣੀ ਹੈ, ਜਿਸ ਦਾ ਪਹਿਲਾ ਗੇੜ 18 ਸਤੰਬਰ ਨੂੰ ਹੋਵੇਗਾ। ਇਸ ਤੋਂ ਬਾਅਦ 23 ਸਤੰਬਰ ਨੂੰ ਦੂਜੇ ਪੜਾਅ ਦੀ ਵੋਟਿੰਗ ਹੋਵੇਗੀ ਅਤੇ ਫਿਰ ਤੀਜੇ ਗੇੜ ਦੀ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਭਾਜਪਾ ਦੀ ਇਸ ਸੂਚੀ ਵਿੱਚ ਸਾਬਕਾ ਡਿਪਟੀ ਸੀਐਮ ਨਿਰਮਲ ਸਿੰਘ ਨੂੰ ਮੌਕਾ ਨਹੀਂ ਮਿਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੀ ਸੂਚੀ 'ਚ ਸ਼ਾਇਦ ਉਸ ਨੂੰ ਜਗ੍ਹਾ ਦਿੱਤੀ ਜਾਵੇਗੀ।

 

Have something to say? Post your comment

 
 
 
 
 
Subscribe