ਨਵੀਂ ਦਿੱਲੀ: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸ਼ੁੱਕਰਵਾਰ ਨੂੰ ਕਾਂਗਰਸ ਦਾ ‘ਹੱਥ’ ਫੜ ਲਿਆ। ਇਹ ਦੋਵੇਂ ਪਹਿਲਵਾਨ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ, ਪਾਰਟੀ ਦੇ ਹਰਿਆਣਾ ਇੰਚਾਰਜ ਦੀਪਕ ਬਾਰੀਆ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੂਰਜ ਭਾਨ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।