ਚੰਡੀਗੜ੍ਹ : ਅੱਜ ਦੁਪਹਿਰ ਨੂੰ ਵੀ ਚੰਡਗੀੜ੍ਹ ਦੇ ਕੁੱਝ ਇਲਾਕਿਆਂ ਵਿਚ ਹਲਕੀ ਬਾਰਸ਼ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਸੰਭਾਵਨਾਵਾਂ ਵੀ ਸਿਰਫ 25 ਫੀਸਦੀ ਤੱਕ ਹੀ ਹਨ।