ਚੰਡੀਗੜ੍ਹ : ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਨਹੀਂ ਛਾਏ ਰਹੇ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।