Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜਲਾਲਾਬਾਦ: ਤਾਜ਼ ਗੈੱਸਟ ਹਾਊਸ 'ਚ ਲੱਗੀ ਅੱਗ

May 21, 2020 08:57 PM

ਜਲਾਲਾਬਾਦ:  ਜਲਾਲਾਬਾਦ ਦੀ ਨਵੀਂ ਅਨਾਜ ਮੰਡੀ ਦੇ ਨਜ਼ਦੀਕ ਬਣੇ ਤਾਜ ਗੈੱਸਟ ਹਾਊਸ 'ਚ ਅੱਜ ਬੀਤੀ ਦੁਪਹਿਰ ਤੋਂ ਬਾਅਦ ਅਚਾਨਕ ਪਹਿਲੀ ਮੰਜ਼ਿਲ 'ਚ ਅੱਗ ਲੱਗਣ ਨਾਲ ਫਰਨੀਚਰ ਸੀਸੇ ਅਤੇ ਹੋਰ ਕੀਮਤੀ ਸਮਾਨ ਸੜਨ  ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਅਮਰਿੰਦਰ ਸਿੰਘ ਪੁਲਸ ਪਾਰਟੀ ਸਣੇ ਪੁੱਜੇ। ਉੱਧਰ ਇਸ ਘਟਨਾ ਦੀ ਸੂਚਨਾ ਸਥਾਨਕ ਵਾਸੀਆਂ ਦੇ ਵੱਲੋਂ ਫਾਇਰ ਬ੍ਰਿਗੇਡ ਦਫ਼ਤਰ ਜਲਾਲਾਬਾਦ ਵਿਖੇ ਦਿੱਤੀ ਗਈ ਕਰਮਚਾਰੀਆਂ ਨੇ ਗੱਡੀ ਸਣੇ ਮੌਕੇ 'ਤੇ ਪੁੱਜ ਕੇ ਕਾਫ਼ੀ ਜੱਦੋਂ ਜ਼ਹਿਦ ਕਰਨ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਉਪਰੋਕਤ ਤਾਜ ਗੈੱਸਟ ਹਾਊਸ ਠੇਕੇ 'ਤੇ ਲਿਆ ਹੋਇਆ ਸੀ ਅਤੇ ਲਗਭਗ 3 ਵਜੇ ਗੈੱਸਟ ਹਾਊਸ ਦਾ ਠੇਕੇਦਾਰ ਸੁਧੀਰ ਨਾਮਕ ਵਿਅਕਤੀ ਨੇ ਅੱਗ ਤੋਂ ਆਪਣੀ ਜਾਨ ਬਚਾਉਣ ਦੇ ਲਈ ਪਹਿਲੀ ਮੰਜ਼ਿਲ ਤੋਂ ਛਲਾਂਗ ਮਾਰ ਦਿੱਤੀ ਅਤੇ ਜ਼ਖਮੀ ਹੋ ਗਿਆ, ਜਿਸ ਨੂੰ ਆਸਪਾਸ ਦੇ ਲੋਕਾਂ ਵੱਲੋਂ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਸਥਾਨ ਮੌਕੇ ਇਕੱਤਰ ਹੋਏ ਲੋਕਾਂ 'ਚ ਵਿਕਰਮ ਊਰਫ ਵਿੱਕੀ ਵਾਸੀ ਬਸਤੀ ਭਗਵਾਨਪੁਰਾ ਨੇ ਦੱਸਿਆ ਕਿ 3 ਵਜੇ ਦੇ ਕਰੀਬ ਤਾਜ ਗੈੱਸਟ 'ਚ ਅੱਗ ਲੱਗਣ ਤੋਂ ਬਾਅਦ ਇੱਕ ਦਮ ਤਣਾਅ ਵਾਲਾ ਮਾਹੌਲ ਬਣ ਗਿਆ ਤਾਂ ਉਹ ਲੋਕਾਂ ਦੀ ਮਦਦ ਨਾਲ ਰੱਸੇ ਰਾਹੀ ਤਾਜ ਗੈੱਸਟ ਹਾਊਸ ਦੀ ਬਾਈਕ ਸਾਇਡ ਤੋਂ ਛੱਤ 'ਤੇ ਦਾਖਲ ਹੋਇਆ ਅਤੇ ਜਿਸ ਨੇ ਪਾਣੀ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਕੁੱਝ ਮਿੰਟਾਂ 'ਚ ਫਾਇਰ ਬ੍ਰਿਗੇਡ ਵਿਭਾਗ ਜਲਾਲਾਬਾਦ ਦੀ ਟੀਮ ਮੌਕੇ 'ਤੇ ਪੁੱਜਣ ਦੇ ਸਾਰ ਹੀ ਅੱਗ 'ਤੇ ਕਾਬੂ ਪਾਇਆ ਅਤੇ ਇਸ ਦੌਰਾਨ ਉਸਨੂੰ ਵੀ ਅੱਗ ਬਝਾਉਣ ਦੇ ਸਮੇਂ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ਫਾਇਰ ਬਿਗ੍ਰੇਡ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਅੱਜ ਲੋਕਾਂ ਵੱਲੋਂ ਉਨ੍ਹਾਂ ਦੇ ਦਫ਼ਤਰ ਵਿਖੇ ਸੂਚਨਾ ਮਿਲੀ ਹੈ ਕਿ ਸਥਾਨਕ ਦਾਣਾ ਮੰਡੀ ਵਿਖੇ ਤਾਜ ਗੈੱਸਟ ਹਾਊਸ ਵਿਖੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ ਅਤੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਸਣੇ ਮੌਕੇ 'ਤੇ ਪੁੱਜ ਕੇ ਕਾਬੂ ਪਾਇਆ ਅਤੇ ਜਿਸ ਦੇ ਜਾਨ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਦੀ ਵਜਾ ਨਾਲ ਲੱਗੀ ਹੋ ਸਕਦੀ ਹੈ। ਇਸ ਘਟਨਾ ਦੀ ਵਧੇਰੇ ਜਾਣਕਾਰੀ ਲੈਣ ਲਈ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਪਾਰਟੀ ਸਣੇ ਪੁੱਜੇ ਅਤੇ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਹੈ। 

 

Have something to say? Post your comment

Subscribe