ਕੋਲਕਾਤਾ, 15 ਸਤੰਬਰ 2024 : ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕੋਲਕਾਤਾ ਦੀ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ 3 ਦਿਨ ਦੇ ਸੀਬੀਆਈ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਇਸ ਦਾ ਵਿਰੋਧ ਕੀਤਾ। ਅਦਾਲਤ ਨੇ ਪ੍ਰਿੰਸੀਪਲ ਸਮੇਤ ਓਸੀ ਅਭਿਜੀਤ ਮੰਡਲ ਨੂੰ ਵੀ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ।