ਸਿਆਸੀ ਹਲਚਲ, ਦਿੱਲੀ ਵਿਧਾਨ ਸਭਾ ਦੇ ਸਪੀਕਰ ਗੋਇਲ ਪਹੁੰਚੇ CM ਨਿਵਾਸ
ਨਵੀਂ ਦਿੱਲੀ, 15 ਸਤੰਬਰ 2024 :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਣਗੇ ਅਤੇ ਦਿੱਲੀ 'ਚ ਜਲਦੀ ਚੋਣਾਂ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ’ਤੇ ਨਹੀਂ ਬੈਠਣਗੇ ਜਦੋਂ ਤੱਕ ਜਨਤਾ ਉਨ੍ਹਾਂ ਨੂੰ ‘ਇਮਾਨਦਾਰੀ ਦਾ ਸਰਟੀਫਿਕੇਟ’ ਨਹੀਂ ਦਿੰਦੀ।
ਇਸ ਦੌਰਾਨ ਖ਼ਬਰ ਆਈ ਹੈ ਕਿ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਹਨ। ਦਿੱਲੀ ਵਿਧਾਨ ਸਭਾ ਨੂੰ ਫਿਲਹਾਲ ਭੰਗ ਨਹੀਂ ਕੀਤਾ ਗਿਆ ਹੈ। 'ਆਪ' ਆਗੂ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚ ਕੇ ਕੇਜਰੀਵਾਲ ਨਾਲ ਮੁਲਾਕਾਤ ਕਰ ਰਹੇ ਹਨ।