ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੀ ਹੈ। ਦੱਖਣੀ ਦਿੱਲੀ ਦੀ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਤੋਂ ਪਹਿਲਾਂ ਭਾਜਪਾ ਤੋਂ ਸੁਸ਼ਮਾ ਸਵਰਾਜ ਅਤੇ ਕਾਂਗਰਸ ਦੀ ਸ਼ੀਲਾ ਦੀਕਸ਼ਿਤ ਦਿੱਲੀ ਦੀ ਸੱਤਾ ਸੰਭਾਲ ਚੁੱਕੇ ਹਨ। ਆਤਿਸ਼ੀ ਦੇ ਨਾਲ-ਨਾਲ 5 ਕੈਬਨਿਟ ਮੰਤਰੀ ਵੀ ਅੱਜ ਸਹੁੰ ਚੁੱਕਣਗੇ।