ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸ਼ਰਾਬ ਦੀ ਐੱਮ ਆਰ ਪੀ ਉੱਤੇ 5% ਤੱਕ ਕੋਵਿਡ ਸੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਆਦੇਸ਼ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਪਰ ਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਸ ਵਾਸਤੇ ਜਾਰੀ ਕੀਤੀ ਗਈ ਨੋਟੀਫ਼ਿਕੇਸ਼ਨ ਮੁਤਾਬਿਕ ਕੋਵਿਡ ਸੈੱਸ ਕੱਠਾ ਕਰ ਕੇ ਐਕਸਾਈਜ਼ ਮਹਿਕਮੇ ਵੱਲੋਂ ਚੰਡੀਗੜ੍ਹ ਨਗਰ ਨਿਗਮ ਦੇ ਖਾਤੇ ਵਿੱਚ ਜਮਾ ਕੀਤਾ ਜਾਵੇਗਾ। ਇਸ ਪੈਸੇ ਨੂੰ ਇੱਕ ਪਾਸੇ ਰੱਖਿਆ ਜਾਵੇਗਾ ਤਾਂ ਜੋ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਕਿਸੇ ਐਮਰਜੈਂਸੀ ਵੇਲੇ ਇਸਤੇਮਾਲ ਵਿੱਚ ਲਿਆਂਦਾ ਜਾ ਸਕੇ। ਇਸ ਮਹੀਨੇ ਵਿੱਚ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਐਕਸਾਈਜ਼ ਪਾਲਿਸੀ ਜਾਰੀ ਕਰਦੇ ਹੋਏ 12% ਕਾਓ ਸੈੱਸ (Cow Cess) ਵੀ ਲਾਇਆ ਸੀ। ਇਨ੍ਹਾਂ ਦੋਨੋਂ ਸੈੱਸ ਨਾਲ ਸ਼ਰਾਬ ਦੇ ਰੇਟਾਂ ਵਿੱਚ 12% ਵਾਧਾ ਹੋ ਜਾਵੇਗਾ।