Tuesday, September 24, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਰਾਸ਼ਟਰੀ

ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅ

September 24, 2024 04:36 PM

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਬਕਾਇਆ ਮੁੱਦਿਆਂ 'ਤੇ ਕਿਸਾਨਾਂ ਨਾਲ ਇਕ ਵਾਰ ਫਿਰ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਈ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮਸਲਿਆਂ ਦਾ ਹੱਲ ਹੋਣ ਤੱਕ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਾਂਗੇ। ਚੌਹਾਨ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਸੀਂ ਸਾਰੇ ਮੁੱਦਿਆਂ 'ਤੇ ਬੈਠ ਕੇ ਚਰਚਾ ਕਰਾਂਗੇ ਅਤੇ ਹਰ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕਿਸਾਨਾਂ ਨਾਲ ਮੁਲਾਕਾਤ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, 'ਸਾਨੂੰ ਘੱਟੋ-ਘੱਟ ਸਮਰਥਨ ਮੁੱਲ ਨੂੰ ਮਜ਼ਬੂਤ ਕਰਨ ਲਈ ਸੁਝਾਅ ਮਿਲੇ ਹਨ। ਅਸੀਂ ਉਨ੍ਹਾਂ 'ਤੇ ਵਿਚਾਰ ਕਰਾਂਗੇ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਵਾਅਦਾ ਕੀਤਾ ਕਿ ਅਸੀਂ ਹਰ ਮੰਗਲਵਾਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਾਂਗੇ ਅਤੇ ਦੇਸ਼ ਭਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਚੌਹਾਨ ਨੇ ਕਿਹਾ ਕਿ ਇਹ ਗੱਲਬਾਤ ਦਾ ਪਹਿਲਾ ਦੌਰ ਸੀ ਅਤੇ ਇਸ ਦੌਰਾਨ ਕਿਸਾਨਾਂ ਨੇ ਬੀਮਾ ਯੋਜਨਾ ਤੋਂ ਲੈ ਕੇ ਘੱਟੋ-ਘੱਟ ਸਮਰਥਨ ਮੁੱਲ ਤੱਕ ਦੇ ਮੁੱਦੇ ਉਠਾਏ। ਅਸੀਂ ਉਨ੍ਹਾਂ ਨੂੰ ਵਿਚਾਰ ਕਰਨ ਲਈ ਕਿਹਾ ਹੈ ਅਤੇ ਅੱਗੇ ਚਰਚਾ ਜਾਰੀ ਰੱਖਣ ਲਈ ਸਹਿਮਤ ਹੋਏ ਹਾਂ।

 

 
 

Have something to say? Post your comment

Subscribe