ਰਾਜਧਾਨੀ ਦਿੱਲੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਸੜੀ ਹਾਲਤ ਵਿੱਚ ਬਰਾਮਦ ਕੀਤੀਆਂ ਹਨ।
ਜਾਣਕਾਰੀ ਮੁਤਾਬਕ ਵਸੰਤ ਕੁੰਜ ਦੇ ਪਿੰਡ ਰੰਗਪੁਰੀ 'ਚ ਇੱਕੋ ਪਰਿਵਾਰ ਦੇ 5 ਲੋਕਾਂ ਨੇ ਖੁਦਕੁਸ਼ੀ ਕਰ ਲਈ। ਇਕ ਵਿਅਕਤੀ ਅਤੇ ਉਸ ਦੀਆਂ ਚਾਰ ਧੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਗੁਆਂਢੀਆਂ ਅਤੇ ਮਕਾਨ ਮਾਲਕ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਫਲੈਟ ਦਾ ਤਾਲਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਫਿਲਹਾਲ ਪੁਲਸ ਜਾਂਚ 'ਚ ਜੁਟੀ ਹੋਈ ਹੈ।