Saturday, October 05, 2024
 

ਰਾਸ਼ਟਰੀ

ਮਿਥੁਨ ਚੱਕਰਵਰਤੀ ਨੂੰ ਮਿਲੇਗਾ 'ਦਾਦਾ ਸਾਹਿਬ ਫਾਲਕੇ ਐਵਾਰਡ

September 30, 2024 10:11 PM

ਬਾਲੀਵੁੱਡ ਦੇ ਮਸ਼ਹੂਰ ਅਤੇ ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ 'ਦਾਦਾ ਸਾਹਿਬ ਫਾਲਕੇ ਐਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ। ਮਿਥੁਨ ਦਾ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜੀ ਹਾਂ, ਇਹ ਜਾਣਕਾਰੀ ਕਿਸੇ ਹੋਰ ਨੇ ਨਹੀਂ ਸਗੋਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਜਿਵੇਂ ਹੀ ਪ੍ਰਸ਼ੰਸਕਾਂ ਨੂੰ ਇਹ ਖਬਰ ਮਿਲੀ ਤਾਂ ਹਰ ਕੋਈ ਖੁਸ਼ੀ ਨਾਲ ਝੂਮ ਉੱਠਿਆ। ਜ਼ਿਕਰਯੋਗ ਹੈ ਕਿ ਮਿਥੁਨ ਦਾ ਨੇ ਹਮੇਸ਼ਾ ਹੀ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਰੱਖੀ ਹੈ।

ਅਭਿਨੇਤਾ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ 'ਚ ਸਨਮਾਨਿਤ ਕੀਤਾ ਜਾਵੇਗਾ
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਆਪਣੀ ਪੋਸਟ ਵਿੱਚ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਸਾਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। 8 ਅਕਤੂਬਰ ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡ ਸਮਾਰੋਹ 'ਚ ਉਨ੍ਹਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

 

Have something to say? Post your comment

Subscribe