Saturday, December 21, 2024
 
BREAKING NEWS
इस अभिनेता ने 20 मिनट की भूमिका के लिए 95 मिलियन डॉलर कमाएगूगल के कार्यकारी अधिकारी ने कहा कि ऐसी नौकरी की मांग बहुत अधिक है जिसके लिए कॉलेज की डिग्री की आवश्यकता नहीं होतीमां के कैंसर के इलाज के लिए मिले पैसों से ऑनलाइन रमी खेलकर आत्महत्या कर लीप्रधानमंत्री नरेंद्र मोदी का कुवैत दौरा आज से, भारतीय प्रवासियों से करेंगे बातचीत, अमीर से करेंगे मुलाकातਰੂਸ ਨੇ ਬਣਾਈ ਕੈਂਸਰ ਮਾਰੂ ਵੈਕਸੀਨ ? ਕੀ ਜੜ੍ਹ ਤੋਂ ਖਤਮ ਹੋਵੇਗੀ ਬਿਮਾਰੀ ? ਪੜ੍ਹੋ ਹਰ ਸਵਾਲ ਦਾ ਜਵਾਬ ਕ੍ਰਾਈਮ ਬ੍ਰਾਂਚ ਕਰੇਗੀ ਸਾਂਸਦਾਂ ਦੀ ਲੜਾਈ ਦਾ ਮਾਮਲਾGST ਕੌਂਸਲ ਦੀ 55ਵੀਂ ਮੀਟਿੰਗ ਅੱਜPM ਮੋਦੀ ਦੋ ਦਿਨਾਂ ਦੌਰੇ 'ਤੇ ਕੁਵੈਤ ਪਹੁੰਚਣਗੇजर्मनी: मैगडेबर्ग में क्रिसमस मार्केट कार पर 'हमला' करने के आरोप में सऊदी डॉक्टर गिरफ्तार। संदिग्ध कौन है? ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਦਸੰਬਰ 2024)

ਹੁਕਮਨਾਮਾ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਕਤੂਬਰ 2024)

October 02, 2024 06:03 AM

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥1॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥2॥10॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1
ੴ ਸਤਿਗੁਰ ਪ੍ਰਸਾਦਿ ॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ । ਰਹਾਉ ।
(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ;
(ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।1।
(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ ।
ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।2।10।
ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।10।

 

Have something to say? Post your comment

 
 
 
 
 
Subscribe