ਹਰਿਆਣਾ ਵਿੱਚ ਭਾਜਪਾ ਆਗੂ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਵਾਰ ਨੇ ਦਿੱਲੀ 'ਚ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਉਪ ਰਾਸ਼ਟਰਪਤੀ ਨੇ ਕ੍ਰਿਸ਼ਨ ਲਾਲ ਪੰਵਾਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਕ੍ਰਿਸ਼ਨ ਲਾਲ ਪੰਵਾਰ ਨੂੰ ਸਾਲ 2020 'ਚ ਹਰਿਆਣਾ ਤੋਂ ਰਾਜ ਸਭਾ ਭੇਜਿਆ ਗਿਆ ਸੀ ਪਰ ਹੁਣ ਉਹ ਵਿਧਾਨ ਸਭਾ ਚੋਣਾਂ ਜਿੱਤ ਕੇ ਇਸਰਾਨਾ ਸੀਟ ਤੋਂ ਨਵੇਂ ਚੁਣੇ ਵਿਧਾਇਕ ਬਣ ਗਏ ਹਨ, ਜਿਸ ਕਾਰਨ ਉਨ੍ਹਾਂ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ।