ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫ਼ਾਨ ਤੂਫਾਨ ਨਾਲ ਤਬਾਹ ਹੋਏ ਪੱਛਮ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾਨ ਕੀਤਾ।
ਕਿਹਾ- ਨੁਕਸਾਨ 1 ਲੱਖ ਕਰੋੜ ਦਾ, ਮਿਲੇ 1 ਹਜ਼ਾਰ ਕਰੋੜ
ਇਸ ਤੋਂ ਬਾਅਦ ਉਹਨਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਅਤੇ ਪੈਕੇਜ ਸਿਰਫ ਇਕ ਹਜ਼ਾਰ ਕਰੋੜ ਦਾ ਦਿੱਤਾ ਜਾ ਰਿਹਾ ਹੈ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਪਰ ਇਸ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਪੈਸੇ ਕਦੋਂ ਪ੍ਰਾਪਤ ਹੋਣਗੇ ਜਾਂ ਇਹ ਪੇਸ਼ਗੀ ਰਾਸ਼ੀ ਹੈ। ਅਮਫਾਨ ਤੂਫਾਨ ਕਾਰਨ ਇਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 56 ਹਜ਼ਾਰ ਕਰੋੜ ਰੁਪਏ ਤਾਂ ਸਾਡਾ ਹੀ ਕੇਂਦਰ 'ਤੇ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫਾਨ ਕਾਰਨ ਭਿਆਨਕ ਤਬਾਹੀ ਮਚੀ ਹੈ।
ਇੱਥੇ ਪਿਛਲੇ 283 ਸਾਲ ਵਿਚ ਆਇਆ ਇਹ ਸਭ ਤੋਂ ਭਿਆਨਕ ਤੂਫਾਨ ਹੈ।
ਇਹ ਖਬਰ ਵੀ ਦੇਖੋ : ਪੰਚਾਇਤੀ ਜ਼ਮੀਨ 'ਤੇ ਜੀਰੀ ਨਾ ਲਾਉਣ 'ਤੇ ਕਿਸਾਨਾਂ ਨੇ ਜਤਾਈ ਨਾਰਾਜਗੀ
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਹਵਾਈ ਸਰਵੇ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਟ ਹੈ, ਉੱਥੇ ਹੀ ਪੂਰਬੀ ਖੇਤਰ ਵਿਚ ਤੂਫਾਨ ਨੇ ਪ੍ਰਭਾਵਿਤ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਇਸ ਤੂਫਾਨ ਨੂੰ ਲੈ ਕੇ ਤਿਆਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਅਸੀਂ 80 ਤੂਫਾਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਜਿਸ ਵਿਚ ਘਰ ਉੱਜੜ ਗਏ ਹਨ। ਸਰਵੇ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1000 ਕਰੋੜ ਰੁਪਏ ਦੀ ਸ਼ੁਰੂਆਤੀ ਮਦਦ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ ਜਲਦ ਹੀ ਕੇਂਦਰ ਦੀ ਇਕ ਟੀਮ ਸੂਬੇ ਵਿਚ ਆ ਕੇ ਸਰਵੇ ਕਰੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਖਬਰ ਵੀ ਦੇਖੋ : ਸਰਹੱਦ ਨੇੜਿਉਂ 40 ਕਰੋੜ ਦੀ ਹੈਰੋਇਨ ਬਰਾਮਦ
ਇਹ ਖਬਰ ਵੀ : ਅੰਮ੍ਰਿਤਸਰ 'ਚ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ