ਭਾਰਤ ਨੇ ਕ੍ਰਿਕਟ ਦੇ ਮੈਦਾਨ ਵਿੱਚ ਪਾਕਿਸਤਾਨ ਨੂੰ ਹਰਾਇਆ ਹੈ। ਭਾਰਤ ਏ ਨੇ ਸ਼ਨੀਵਾਰ ਨੂੰ ਓਮਾਨ ਦੇ ਅਲ ਅਮਰਾਤ ਵਿੱਚ ਏਸੀਸੀ ਪੁਰਸ਼ ਟੀ-20 ਐਮਰਜਿੰਗ ਟੀਮਾਂ ਏਸ਼ੀਆ ਕੱਪ ਮੈਚ ਵਿੱਚ ਪਾਕਿਸਤਾਨ ਏ ਨੂੰ 7 ਦੌੜਾਂ ਨਾਲ ਹਰਾਇਆ।
ਭਾਰਤ-ਏ ਨੇ ਪਾਕਿਸਤਾਨ 'ਤੇ ਰੋਮਾਂਚਕ ਜਿੱਤ ਦਰਜ ਕਰਨ ਲਈ ਤਿੰਨੋਂ ਵਿਭਾਗਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਨਾਲ ਭਾਰਤ ਨੇ ਟੂਰਨਾਮੈਂਟ 'ਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ। ਭਾਰਤ ਨੇ 8 ਵਿਕਟਾਂ 'ਤੇ 183 ਦੌੜਾਂ ਬਣਾਈਆਂ ਸਨ। ਤਿਲਕ ਵਰਮਾ ਨੇ ਸਭ ਤੋਂ ਵੱਧ 35 ਗੇਂਦਾਂ ਵਿੱਚ 44 ਦੌੜਾਂ ਬਣਾਈਆਂ। ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਅਤੇ ਰਸੀਖ ਸਲਾਮ ਅਤੇ ਸਪਿੰਨਰ ਨਿਸ਼ਾਂਤ ਸਿੰਧੂ ਨੇ ਅੱਠ ਵਿਕਟਾਂ ਲੈ ਕੇ ਪਾਕਿਸਤਾਨ ਨੂੰ 176/7 ਤੱਕ ਰੋਕ ਦਿੱਤਾ।