ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਗੰਦਰਬਲ ਦੇ ਗਗਨਗੀਰ 'ਚ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ ਨਾਗਰਿਕਾਂ ਦਾ ਹਾਲ-ਚਾਲ ਪੁੱਛਣ ਲਈ ਸ਼੍ਰੀਨਗਰ ਦੇ ਹਸਪਤਾਲ ਪਹੁੰਚੇ ਸਨ। ਐਤਵਾਰ ਸ਼ਾਮ ਨੂੰ ਗੰਦਰਬਲ ਜ਼ਿਲ੍ਹੇ ਦੇ ਗਗਨਗੀਰ ਵਿੱਚ ਇੱਕ ਨਿਰਮਾਣ ਸਥਾਨ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਡਾਕਟਰ ਅਤੇ 6 ਨਿਰਮਾਣ ਮਜ਼ਦੂਰਾਂ ਦੀ ਮੌਤ ਹੋ ਗਈ।