ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਆਪਣੇ ਨਾਪਾਕ ਇਰਾਦਿਆਂ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ ਦੇ ਤ੍ਰਾਤ ਇਲਾਕੇ 'ਚ ਇਕ ਗੈਰ-ਕਸ਼ਮੀਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਤਰ ਪ੍ਰਦੇਸ਼ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ। ਮਜ਼ਦੂਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਕਸ਼ਮੀਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਪ੍ਰਵਾਸੀ ਮਜ਼ਦੂਰਾਂ ਉੱਤੇ ਹਮਲੇ ਦਾ ਇਹ ਤੀਜਾ ਮਾਮਲਾ ਹੈ।
ਮ੍ਰਿਤਕ ਦੀ ਪਛਾਣ ਸ਼ੁਭਮ ਕੁਮਾਰ ਵਜੋਂ ਹੋਈ ਹੈ। ਉਹ ਬਿਜਨੌਰ ਦਾ ਰਹਿਣ ਵਾਲਾ ਹੈ। ਪੁਲਸ ਮੁਤਾਬਕ ਬਾਟਾਗੁੰਡ ਪਿੰਡ 'ਚ ਅੱਤਵਾਦੀਆਂ ਨੇ ਸ਼ੁਭਮ ਨੂੰ ਹੱਥ 'ਚ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਸ਼ੁਭਮ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕਸ਼ਮੀਰ 'ਚ ਪਿਛਲੇ ਇਕ ਹਫਤੇ 'ਚ ਪ੍ਰਵਾਸੀ ਮਜ਼ਦੂਰਾਂ 'ਤੇ ਹਮਲੇ ਦਾ ਇਹ ਤੀਜਾ ਮਾਮਲਾ ਹੈ। ਐਤਵਾਰ ਨੂੰ ਗੰਦਰਬਲ ਜ਼ਿਲੇ 'ਚ ਇਕ ਨਿਰਮਾਣ ਵਾਲੀ ਜਗ੍ਹਾ 'ਤੇ ਅੱਤਵਾਦੀ ਹਮਲੇ 'ਚ 6 ਪ੍ਰਵਾਸੀ ਮਜ਼ਦੂਰ ਅਤੇ ਇਕ ਸਥਾਨਕ ਡਾਕਟਰ ਦੀ ਮੌਤ ਹੋ ਗਈ ਸੀ, ਜਦਕਿ 18 ਅਕਤੂਬਰ ਨੂੰ ਸ਼ੋਪੀਆਂ ਜ਼ਿਲੇ 'ਚ ਬਿਹਾਰ ਦੇ ਇਕ ਮਜ਼ਦੂਰ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।
ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਸ਼ੋਪੀਆਂ ਜ਼ਿਲ੍ਹੇ 'ਚ ਬਿਹਾਰ ਦੇ ਰਹਿਣ ਵਾਲੇ ਮਜ਼ਦੂਰ ਅਸ਼ੋਕ ਕੁਮਾਰ ਚਵਾਨ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜੈਨਪੋਰਾ ਦੇ ਵਾਚੀ ਇਲਾਕੇ ਤੋਂ ਉਸ ਦੀ ਗੋਲੀਆਂ ਨਾਲ ਵਿੰਨ੍ਹੀ ਲਾਸ਼ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਚਵਾਨ ਦੇ ਸਰੀਰ 'ਤੇ ਚਾਰ ਗੋਲੀਆਂ ਦੇ ਨਿਸ਼ਾਨ ਸਨ। ਜੰਮੂ-ਕਸ਼ਮੀਰ 'ਚ 16 ਅਕਤੂਬਰ ਨੂੰ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਨਾਗਰਿਕ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਘਾਟੀ 'ਚ ਇਹ ਪਹਿਲੀ ਟਾਰਗੇਟ ਕਿਲਿੰਗ ਸੀ।