Friday, November 22, 2024
 

ਖੇਡਾਂ

covid-19 : ਕ੍ਰਿਕਟ ਸ਼ੁਰੂ ਕਰਨ ਲਈ ICC ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

May 23, 2020 09:46 AM

ਨਵੀਂ ਦਿੱਲੀ : ਵਿਸ਼ਵ ਭਰ 'ਚ ਜਾਰੀ ਕੋਰੋਨਾ ਵਾਇਰਸ (coronavirus) ਦੇ ਕਹਿਰ ਦੇ ਵਿਚ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ ਕ੍ਰਿਕਟ ਸ਼ੁਰੂ ਕਰਨ ਦੇ ਲਈ ਨਵੇਂ ਨਿਯਮ ਤੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ ਤੇ ਨਾਲ ਹੀ ਉੱਚ ਸੁਰੱਖਿਆ ਪ੍ਰੋਟੋਕੋਲ ਬਣਾਏ ਰੱਖਣ 'ਤੇ ਵੀ ਧਿਆਨ ਦਿੱਤਾ। ICC ਨੇ ਦਿਸ਼ਾ ਨਿਰਦੇਸ਼ਾਂ 'ਚ ਮੁੱਖ ਮੈਡੀਕਲ ਅਧਿਕਾਰੀ ਦੀ ਨਿਯੁਕਤੀ ਤੇ 14 ਦਿਨ ਤੱਕ ਵੱਖਰਾ ਸਿਖਲਾਈ ਕੈਂਪ ਲਗਾਉਣ ਦੀ ਸਿਫਾਰਸ਼ ਕੀਤੀ। ਆਈ. ਸੀ. ਸੀ. ਨੇ ਕਿਹਾ ਕਿ ਮੁੱਖ ਮੈਡੀਕਲ ਅਧਿਕਾਰੀ ਜਾਂ ਜੀਵ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ 'ਤੇ ਵਿਚਾਰ ਕਰੇ ਜਾਂ ਸਰਕਾਰੀ ਦਿਸ਼ਾ ਨਿਰਦੇਸ਼ਾਂ, ਅਭਿਆਸ ਤੇ ਪ੍ਰਤੀਯੋਗਿਤਾ ਸ਼ੁਰੂ ਕਰਨ ਦੇ ਲਈ ਜੀਵ ਸੁਰੱਖਿਆ ਯੋਜਨਾ ਲਾਗੂ ਕਰਨ ਦੇ ਲਈ ਜ਼ਿੰਮੇਦਾਰ ਹੋਵੇਗਾ। ਆਈ. ਸੀ. ਸੀ. ਦੇ ਦਿਸ਼ਾ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਮੈਚ ਤੋਂ ਪਹਿਲਾਂ ਵੱਖਰਾ ਸਿਖਲਾਈ ਕੈਂਪ ਦੇ ਆਯੋਜਨ, ਸਿਹਤ, ਤਾਪਮਾਨ ਜਾਂਚ ਤੇ ਕੋਵਿਡ-19 ਟੈਸਟ (covid-19 test) ਕਰਵਾਉਣ ਦੀ ਜ਼ਰੂਰਤ 'ਤੇ ਵਿਚਾਰ ਕਰੇ। ਯਾਤਰਾ ਤੋਂ ਘੱਟੋ ਘੱਟ 14 ਦਿਨ ਪਹਿਲਾਂ ਸੁਨਿਸ਼ਚਿਤ ਕਰੋ ਕਿ ਟੀਮ ਕੋਵਿਡ-19 ਤੋਂ ਮੁਕਤ ਹੈ। ਕ੍ਰਿਕਟ ਦੀ ਸਰਵਉੱਚ ਸੰਸਥਾ ਨੇ ਅਭਿਆਸ ਤੇ ਮੁਕਾਬਲੇ (practice and competition) ਦੇ ਦੌਰਾਨ ਉਚਿਤ ਟੈਸਟ ਯੋਜਨਾ ਤਿਆਰ ਕਰਨ ਦੀ ਸਿਫਾਰਸ਼ ਵੀ ਕੀਤੀ। ਦੁਨੀਆ 'ਚ ਮਹਾਮਾਰੀ ਫੈਲਣ ਤੋਂ ਬਾਅਦ ਹੀ ਕ੍ਰਿਕਟ ਗਤੀਵਿਧੀਆਂ ਬੰਦ ਹੈ। ਇਸ ਬੀਮਾਰੀ ਦੇ ਕਾਰਨ ਆਉਣ ਵਾਲੇ ਟੀ-20 ਵਿਸ਼ਵ ਕੱਪ 'ਤੇ ਵੀ ਖਤਰੇ ਦੇ ਬੱਦਲ ਮੰਡਰਾ ਰਹੇ ਹਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe