ਲੁਧਿਆਣਾ : ਪੰਜਾਬ ਦੇ ਉਦਯੋਗਿਕ ਖੇਤਰ ਲੁਧਿਆਣਾ ਵਿਚ ਪਿਛਲੇ ਦਿਨ ਪਾਰਾ 42.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਸਥਾਨਕ ਸ਼ਹਿਰ ਵਾਲਿਆਂ ਨੂੰ ਲੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਰਚ ਮਹੀਨੇ ਤੋਂ ਲੈ ਕੇ ਆਖਰੀ ਦਿਨ ਤੱਕ ਮੌਸਮ ਦਾ ਮਿਜਾਜ ਲਗਾਤਾਰ ਬਦਲਦਾ ਜਾ ਰਿਹਾ ਸੀ।ਜਿਸ ਨਾਲ ਕਈ ਵਾਰ ਸਵੇਰੇ ਅਤੇ ਦੇਰ ਰਾਤ ਨੂੰ ਠੰਡ ਦਾ ਅਹਿਸਾਸ ਹੋਣ ਲੱਗ ਜਾਂਦਾ ਹੈ ਪਰ ਪਿਛਲੇ ਸਮੇਂ ਪਾਰੇ ਵਿੱਚ ਅਚਾਨਕ ਵਾਧਾ ਹੋਣ ਕਾਰਨ ਗਰਮੀ ਵੱਧ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (aggriculture university punjab) ਦੇ ਮੌਸਮ ਵਿਭਾਗ ਦੀ ਇੰਚਾਰਜ ਡਾ: ਪ੍ਰਭਜੋਤ ਕੌਰ ਸਿੱਧੂ (Dr. Prabhjot Kaur Sidhu) ਨੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਘੱਟੋ ਘੱਟ ਪਾਰਾ 28.8 ਡਿਗਰੀ ਸੈਲਸੀਅਸ ਸੀ। ਸਵੇਰੇ 53 % ਅਤੇ ਸ਼ਾਮ ਨੂੰ 15 % ਹਵਾ ਦੀ ਨਮੀ ਦਰਜ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ ਗਰਮ ਰਹਿਣ ਦੀ ਸੰਭਾਵਨਾ ਹੈ।
ਇਸ ਦੌਰਾਨ ਪਾਵਰਕੌਮ ਦੇ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਧ ਰਹੇ ਪਾਰਾ ਕਾਰਨ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਪਿਛਲੇ ਦਿਨੀਂ ਭਾਰਤੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿਚ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਤਾਪਮਾਨ ਵਧਣ ਅਤੇ ਗਰਮੀ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਨੇ ਕਿਹਾ ਸੀ ਦਿੱਲੀ ਵਿੱਚ ਤਾਪਮਾਨ ਲਗਭਗ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਤੋਂ ਪਹਿਲਾਂ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਜਦਕਿ ਘੱਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ।ਇਕ ਨਿੱਜੀ ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਮੌਸਮ ਦੇ ਮਹੇਸ਼ ਪਲਾਵਤ ਨੇ ਦੱਸਿਆ ਸੀ ਕਿ ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਉੱਤਰ ਪੱਛਮੀ ਭਾਰਤ ਵਿਚ ਖੁਸ਼ਕ ਅਤੇ ਧੁੱਪ ਰਹੇਗੀ।