ਕਰਨਾਲ ਵਿੱਚ ਇੱਕ ਤੇਜ਼ ਰਫ਼ਤਾਰ ਥਾਰ ਨੇ ਇੱਕ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਥਾਰ ਚਾਲਕ ਨੇ ਬਾਈਕ ਸਵਾਰ ਅਤੇ ਉਸ ਦੇ ਮੋਟਰਸਾਈਕਲ ਨੂੰ ਆਪਣੀ ਥਾਰ 'ਚ ਫਸਾ ਲਿਆ ਅਤੇ ਕਾਫੀ ਦੂਰ ਤੱਕ ਘਸੀਟਦਾ ਰਿਹਾ। ਇਹ ਘਟਨਾ ਸ਼ਹਿਰ ਦੇ ਹਸਪਤਾਲ ਚੌਕ ਨੇੜੇ ਵਾਪਰੀ।ਥਾਰ ਚਾਲਕ ਬਾਈਕ ਨੂੰ ਘਸੀਟ ਕੇ ਥਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਆਸ-ਪਾਸ ਦੇ ਕੁਝ ਨੌਜਵਾਨਾਂ ਨੇ ਥਾਰ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ।ਇਸ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਇਲਾਕੇ ਵਿੱਚ ਥਾਰ ਚਾਲਕ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੇਰੀ ਕਾਰਵਾਈ ਲਈ ਯਤਨ ਕਰ ਰਹੀ ਹੈ।ਬਾਈਕ ਸਵਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਦੀ ਸਪਲੈਂਡਰ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਗਲੇਰੀ ਕਾਰਵਾਈ ਲਈ ਯਤਨ ਕਰ ਰਹੀ ਹੈ।