ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲੇ ਦੇ ਲੋਲਾਬ ਦੇ ਮਾਰਗੀ ਖੇਤਰ 'ਚ ਰਾਤ ਸਮੇਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।