ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਬਹੁਤ ਮਾੜੀ ਸ਼੍ਰੇਣੀ ਵਿੱਚ ਬਣੀ ਹੋਈ ਹੈ। ਬੁੱਧਵਾਰ ਨੂੰ ਦਿੱਲੀ ਦਾ ਔਸਤ ਏਅਰ ਕੁਆਲਿਟੀ ਇੰਡੈਕਸ (AQI) 358 ਸੀ।
ਦਿੱਲੀ ਦੀ ਹਵਾ ਪਿਛਲੇ ਕੁਝ ਦਿਨਾਂ ਤੋਂ ਜ਼ਹਿਰੀਲੀ ਬਣੀ ਹੋਈ ਹੈ। ਦਿੱਲੀ ਦੇ ਲੋਕਾਂ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ ਰਾਜਧਾਨੀ ਦਿੱਲੀ 'ਚ ਬੁੱਧਵਾਰ ਸਵੇਰੇ 7.30 ਵਜੇ ਤੱਕ ਔਸਤ ਹਵਾ ਗੁਣਵੱਤਾ ਸੂਚਕ ਅੰਕ 358 ਅੰਕ ਸੀ। ਜਦੋਂ ਕਿ ਦਿੱਲੀ ਐਨਸੀਆਰ ਸ਼ਹਿਰ ਫਰੀਦਾਬਾਦ ਵਿੱਚ AQI 234, ਗੁਰੂਗ੍ਰਾਮ ਵਿੱਚ 304, ਗਾਜ਼ੀਆਬਾਦ ਵਿੱਚ 276, ਗ੍ਰੇਟਰ ਨੋਇਡਾ ਵਿੱਚ 274 ਅਤੇ ਨੋਇਡਾ ਵਿੱਚ 266 ਸੀ।