ਲੁਧਿਆਣਾ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ ਦੇਖਿਆ ਤਾਂ ਉਸ ਨੇ 108 ਐਂਬੂਲੈਂਸ ਬੁਲਾ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਥਾਣਾ ਸਲੇਮ ਟਾਬਰੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦਾ ਨਾਂ 68 ਸਾਲਾ ਨਰਿੰਦਰ ਕੁਮਾਰ ਹੈ।