ਦਿੱਲੀ ਦੇ ਮੁੰਡਕਾ ਇਲਾਕੇ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰੀਬ 6 ਰਾਉਂਡ ਫਾਇਰ ਕੀਤੇ ਗਏ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ, ਜੋ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ। ਹਾਲ ਹੀ ਵਿੱਚ ਉਹ ਜੇਲ੍ਹ ਤੋਂ ਬਾਹਰ ਆਇਆ ਸੀ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ