ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਦੇ ਘੁੰਗਚਾਈ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਬਾਬੂਰਾਮ ਪਾਸਵਾਨ ਦੇ ਚਚੇਰੇ ਭਰਾ ਫੂਲ ਚੰਦ ਨੂੰ ਗੁੰਡਿਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।
ਗੁੰਡਿਆਂ ਨੇ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਅਤੇ ਚਚੇਰੇ ਭਰਾ ਦੀ ਕੁੱਟਮਾਰ ਕੀਤੀ।ਫੂਲਚੰਦ ਸਮੇਤ ਅੱਠ ਵਿਅਕਤੀਆਂ ਨੂੰ ਇਲਾਜ ਲਈ ਪੂਰਨਪੁਰ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਫੂਲਚੰਦ ਦੀ ਮੌਤ ਹੋ ਗਈ।