ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਲੱਗਾ ਹੈ। ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਵਿੱਚ ਸਾਬਕਾ ਮੰਤਰੀ ਸਰਦਾਰ ਹਰਸ਼ਰਨ ਸਿੰਘ ਬੱਲੀ ‘ਆਪ’ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਦੇ ਪੁੱਤਰ ਸਰਦਾਰ ਗੁਰਮੀਤ ਸਿੰਘ ਰਿੰਕੂ ਬੱਲੀ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।