ਰਾਜਸਥਾਨ ਦੇ ਦੇਵਲ ਉਨਿਆੜਾ ਵਿੱਚ ਐਸਡੀਐਮ ਦੇ ਥੱਪੜ ਮਾਰਨ ਵਾਲੇ ਆਜ਼ਾਦ ਉਮੀਦਵਾਰ ਨਰੇਸ਼ ਮੀਨਾ ਨੂੰ ਗ੍ਰਿਫ਼ਤਾਰ ਕਰਨ ਆਈ ਪੁਲੀਸ ਨਾਲ ਪਿੰਡ ਵਾਸੀਆਂ ਦੀ ਤਿੱਖੀ ਬਹਿਸ ਹੋ ਗਈ। ਪਿੰਡ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਹੈ। ਸਥਿਤੀ ਵਿਗੜਦੀ ਦੇਖ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪਈ। ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਰੇਸ਼ ਮੀਨਾ ਦੇ 100 ਤੋਂ ਵੱਧ ਸਮਰਥਕਾਂ ਨੂੰ ਹਿਰਾਸਤ 'ਚ ਲੈ ਲਿਆ।