ਉੱਤਰੀ ਭਾਰਤ 'ਚ ਬੁੱਧਵਾਰ ਤੋਂ ਅਚਾਨਕ ਮੌਸਮ ਬਦਲ ਗਿਆ ਅਤੇ ਧੁੰਦ ਦੇ ਨਾਲ-ਨਾਲ ਠੰਡ ਵੀ ਮਹਿਸੂਸ ਹੋਣ ਲੱਗੀ। ਪੱਛਮੀ ਗੜਬੜੀ ਦਾ ਅਸਰ ਮੰਗਲਵਾਰ ਦੇਰ ਰਾਤ ਤੋਂ ਉੱਤਰ ਵਿਚ ਜੰਮੂ-ਕਸ਼ਮੀਰ ਦੇ ਪਹਾੜਾਂ 'ਤੇ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਗਲੇ ਕੁਝ ਦਿਨਾਂ ਤੋਂ ਬਾਅਦ ਦਿਨ ਵੇਲੇ ਵੀ ਠੰਢ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਯੂਪੀ, ਰਾਜਸਥਾਨ, ਦਿੱਲੀ, ਹਰਿਆਣਾ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਠੰਢ ਵਧ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।
ਪਹਾੜਾਂ 'ਤੇ ਭਾਰੀ ਬਰਫ਼ਬਾਰੀ ਹੋਣ 'ਤੇ ਠੰਢ ਦਾ ਡੂੰਘਾ ਅਸਰ ਪਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦੋ ਦਿਨਾਂ ਬਾਅਦ ਜਦੋਂ ਉੱਤਰ-ਪੱਛਮ ਤੋਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਤਾਂ ਉੱਤਰੀ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵੀ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਜਾਵੇਗਾ।