ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ। ਧੋਖਾਧੜੀ ਮਾਮਲੇ 'ਚ ਇਲਾਹਾਬਾਦ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ। ਯੂਪੀ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ 'ਚ ਰੇਮੋ 'ਤੇ ਧੋਖਾਧੜੀ ਦਾ ਦੋਸ਼ ਹੈ। ਗਾਜ਼ੀਆਬਾਦ ਦੇ ਕਾਰੋਬਾਰੀ ਸਤੇਂਦਰ ਤਿਆਗੀ ਨੇ ਦਸੰਬਰ 2016 ਵਿੱਚ ਰੇਮੋ ਡਿਸੂਜ਼ਾ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਸੀ।