Saturday, January 18, 2025
 

ਕੈਨਡਾ

Canada : ਖਾਲਿਸਤਾਨੀ ਡੱਲਾ ਦਾ ਮੁਕੱਦਮਾ ਜਨਤਕ ਨਹੀਂ ਕੀਤਾ ਜਾਵੇਗਾ

November 15, 2024 11:27 AM

ਖਾਲਿਸਤਾਨੀ ਡੱਲਾ ਦਾ ਮੁਕੱਦਮਾ ਜਨਤਕ ਨਹੀਂ ਕੀਤਾ ਜਾਵੇਗਾ
ਓਨਟਾਰੀਓ : ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਆਰਜ਼ੀ ਮੁਖੀ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕੈਨੇਡਾ ਸਰਕਾਰ ਦੀ ਮੰਗ 'ਤੇ ਲਿਆ ਗਿਆ ਹੈ।

ਦਰਅਸਲ ਕੈਨੇਡਾ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਵਿੱਚ ਅਦਾਲਤੀ ਕਾਰਵਾਈ ਦੇ ਟੈਲੀਕਾਸਟ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਅਰਜ਼ੀ ਨੂੰ ਓਨਟਾਰੀਓ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਹ ਪਾਬੰਦੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਲਾਗੂ ਰਹੇਗੀ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

 
 
 
 
Subscribe