ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਪੋਕੇਨ ਕਾਊਂਟੀ ਵਿਚ ਵੀਰਵਾਰ ਅਤੇ ਸ਼ੁੱਕਰਵਾਰ ਦੇ ਵਿਚ 31 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਇਨਫੈਕਸ਼ਨ (infection) ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ।
ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੈਕਟਰੀ ਦੇ ਸਾਰੇ ਕਰਮਚਾਰੀਆਂ ਦੀ ਜਾਂਚ ਕੀਤੀ ਗਈ ਹੈ ਅਤੇ ਫੈਕਟਰੀ ਨੂੰ ਇਨਫੈਕਸ਼ਨ ਮੁਕਤ ਕੀਤਾ ਗਿਆ ਹੈ। ਕੰਪਨੀ ਇਨਫੈਕਟਿਡਾਂ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਉਣ ਲਈ ਸਪੋਕੇਨ ਰੀਜ਼ਨਲ ਹੈਲਥ ਡਿਸਟ੍ਰਿਕਟ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।