ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਨਾਈਜੀਰੀਆ-ਬ੍ਰਾਜ਼ੀਲ-ਗੁਯਾਨਾ ਦੇ ਆਪਣੇ ਪੰਜ ਦਿਨਾਂ ਦੌਰੇ ਦੇ ਪਹਿਲੇ ਪੜਾਅ 'ਤੇ ਨਾਈਜੀਰੀਆ ਦੀ ਰਾਜਧਾਨੀ ਅਬੂਜਾ ਪਹੁੰਚੇ, ਜਿੱਥੇ ਉਨ੍ਹਾਂ ਦਾ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਸ ਦੌਰਾਨ ਨਈਸੋਮ ਏਜੇਨਵੋ ਵਾਈਕ ਨੇ ਪੀਐਮ ਮੋਦੀ ਨੂੰ ਅਬੂਜਾ ਸ਼ਹਿਰ ਦੀਆਂ ਚਾਬੀਆਂ ਵੀ ਭੇਂਟ ਕੀਤੀਆਂ। ਕਿਹਾ ਜਾਂਦਾ ਹੈ ਕਿ ਇਸ ਚਾਬੀ ਨੂੰ ਨਾਈਜੀਰੀਆ ਦੇ ਲੋਕਾਂ ਦੁਆਰਾ ਪ੍ਰਧਾਨ ਮੰਤਰੀ ਨੂੰ ਦਿੱਤੇ ਗਏ ਵਿਸ਼ਵਾਸ ਅਤੇ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਾਈਜੀਰੀਆ ਵਿੱਚ ਦੁਵੱਲੀ ਗੱਲਬਾਤ ਕਰਨਗੇ।