ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਜਿਨ੍ਹਾਂ ਵਿਭਾਗਾਂ ਨੂੰ ਕੈਲਾਸ਼ ਗਹਿਲੋਤ ਸੰਭਾਲ ਰਹੇ ਸਨ, ਉਹ ਹੁਣ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖੁਦ ਸੰਭਾਲਣਗੇ।
ਕੈਲਾਸ਼ ਗਹਿਲੋਤ ਟਰਾਂਸਪੋਰਟ, ਪ੍ਰਸ਼ਾਸਨਿਕ ਸੁਧਾਰ, ਸੂਚਨਾ ਅਤੇ ਤਕਨਾਲੋਜੀ, ਗ੍ਰਹਿ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ ਪਰ ਹੁਣ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਸਾਰੇ ਵਿਭਾਗਾਂ ਦੀ ਜ਼ਿੰਮੇਵਾਰੀ ਆਤਿਸ਼ੀ ਦੇ ਮੋਢਿਆਂ 'ਤੇ ਆ ਗਈ ਹੈ। ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਉਪ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ।
ਆਤਿਸ਼ੀ ਇਸ ਸਮੇਂ 13 ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਅਜਿਹੇ 'ਚ ਕੈਲਾਸ਼ ਗਹਿਲੋਤ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ 'ਤੇ ਜ਼ਿੰਮੇਵਾਰੀ ਦਾ ਬੋਝ ਵਧ ਗਿਆ ਹੈ।