ਕਿਸਾਨ ਇੱਕ ਵਾਰ ਫਿਰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ 13 ਫਰਵਰੀ ਤੋਂ ਸ਼ੰਭੂ ਬਾਰਡਰ ਦੇ ਨਾਲ-ਨਾਲ ਖਨੌਰੀ ਬਾਰਡਰ 'ਤੇ ਵੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਮੰਨਣ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।ਇਹ ਫੈਸਲਾ ਇੱਥੇ ਕਿਸਾਨ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ।