ਦਿੱਲੀ ਹਵਾ ਪ੍ਰਦੂਸ਼ਣ: ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਦੇ ਵਿਗੜਦੇ ਪੱਧਰ ਦੇ ਵਿਚਕਾਰ, ਦਿੱਲੀ ਯੂਨੀਵਰਸਿਟੀ (ਡੀਯੂ) ਨੇ 23 ਨਵੰਬਰ ਤੱਕ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਨੇ 22 ਨਵੰਬਰ ਤੱਕ ਆਨਲਾਈਨ ਕਲਾਸਾਂ ਕਰਵਾਉਣ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) "ਖਤਰਨਾਕ ਤੌਰ 'ਤੇ ਉੱਚੇ" ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਨਾਲ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ। ਸ਼ਾਮ 4 ਵਜੇ ਦਿੱਲੀ ਵਿੱਚ AQI 494 ਸੀ।
ਡੀਯੂ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਸਿੱਧੀਆਂ ਕਲਾਸਾਂ 25 ਨਵੰਬਰ ਤੋਂ ਨਿਯਮਤ ਤੌਰ 'ਤੇ ਸ਼ੁਰੂ ਹੋਣਗੀਆਂ।
ਜੇਐਨਯੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕਲਾਸਾਂ 22 ਨਵੰਬਰ ਤੱਕ ਆਨਲਾਈਨ ਜਾਰੀ ਰਹਿਣਗੀਆਂ।ਬਿਆਨ ਮੁਤਾਬਕ ਪ੍ਰੀਖਿਆ ਅਤੇ ਇੰਟਰਵਿਊ ਦੀ ਸਮਾਂ ਸਾਰਣੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।