Friday, November 22, 2024
 

ਪੰਜਾਬ

ਧੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲੇ ਪਿਓ ਦਾ ਕਤਲ

May 24, 2020 05:57 PM

ਲੁਧਿਆਣਾ : ਥਾਣਾ ਦਰੇਸੀ ਦੇ ਅਧੀਨ ਆਉਂਦੀ ਮਹਾਵੀਰ ਜੈਨ ਕਲੋਨੀ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪਿਤਾ ਵਲੋਂ ਸਕੀ ਧੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਤੋਂ ਬਾਅਦ ਪਤਨੀ ਵਲੋਂ ਪੁੱਤਰ ਅਤੇ ਧੀ ਨਾਲ ਮਿਲ ਕੇ ਉਸ ਨੂੰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਾਜ ਕਿਸ਼ੋਰ (48) ਮਿਸਤਰੀ ਦਾ ਕੰਮ ਕਰਦਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਘਰ ਵਿਚ ਅਕਸਰ ਕਲੇਸ਼ ਰਹਿੰਦਾ ਸੀ।

ਇਹ ਵੀ ਪੜ੍ਹੋ :  ਹੀਰੋਇਨ ਸਮੇਤ ਵਿਅਕਤੀ ਕਾਬੂ

ਬੀਤੀ ਰਾਤ ਰਾਜ ਕਿਸ਼ੋਰ ਨੇ ਸ਼ਰਾਬ ਦੇ ਨਸ਼ੇ ਵਿਚ ਧੁੱਤ ਹੋ ਕੇ ਆਪਣੀ ਸਕੀ 15 ਸਾਲਾ ਧੀ ਨਾਲ ਪਹਿਲਾਂ ਤਾਂ ਛੇੜਛਾੜ ਕੀਤੀ ਅਤੇ ਬਾਅਦ ਵਿਚ ਉਸ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪਤਨੀ ਗੀਤਾ (45) ਵਲੋਂ ਆਪਣੇ ਪੁੱਤਰ ਅਤੇ ਧੀ ਨਾਲ ਮਿਲ ਕੇ ਕੇਬਲ ਦੀ ਤਾਰ ਨਾਲ ਨਸ਼ੇ 'ਚ ਧੁੱਤ ਪਤੀ ਦਾ ਕਤਲ ਕਰ ਦਿੱਤਾ। ਘਟਨਾ ਬੀਤੀ ਰਾਤ ਲਗਭਗ 11.30 ਦੇ ਕਰੀਬ ਦੀ ਹੈ।

ਇਹ ਖਬਰ ਵੀ ਦੇਖੋਘਰਵਾਲੀ ਦਾ ਕੀਤਾ ਕਤਲ

ਕਤਲ ਤੋਂ ਬਾਅਦ ਪਤਨੀ ਖੁਦ ਹੀ ਥਾਣੇ ਚਲੀ ਗਈ ਅਤੇ ਪੁਲਸ ਨੂੰ ਇਸ ਵਾਰਦਾਤ ਸੰਬੰਧੀ ਜਾਣੂ ਕਰਵਾਇਆ। ਜਿਸ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਸ ਮਹਾਵੀਰ ਜੈਨ ਕਲੋਨੀ ਪਹੁੰਚੀ ਅਤੇ ਤਿੰਨ-ਚਾਰ ਘੰਟੇ ਦੀ ਲੰਮੀ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭਿਜਵਾ ਦਿੱਤਾ। ਜਾਣਕਾਰੀ ਦਿੰਦੇ ਹੋਏ ਥਾਣਾ ਦਰੇਸੀ ਦੇ ਸਬ-ਇੰਸਪੈਕਟਰ ਜਸਵਿੰਦਰ ਸਿੰਘ (sub-inspector jaswinder singh) ਨੇ ਦੱਸਿਆ ਕਿ ਵਾਰਦਾਤ ਦਾ ਕਾਰਨ ਘਰੇਲੂ ਹਿੰਸਾ ਹੈ ਅਤੇ ਮ੍ਰਿਤਕ ਰਾਜ ਕਿਸ਼ੋਰ ਚਰਿੱਤਰ ਵਜੋਂ ਵੀ ਠੀਕ ਨਹੀਂ ਸੀ ਜਿਸ ਨੇ ਆਪਣੀ ਧੀ ਦੀ ਆਬਰੂ 'ਤੇ ਹੱਥ ਪਾਇਆ ਜਿਸ ਕਾਰਨ ਇਹ ਵਾਰਦਾਤ ਹੋਈ ਹੈ। ਫਿਲਹਾਲ ਪੁਲਸ ਨੇ ਕਿਰਾਏਦਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe