1 . ਆਂਵਲੇ ਦਾ ਮੁਰੱਬਾ
ਆਂਵਲੇ ਨੂੰ ਸਰਦੀਆਂ ਦਾ ਸੁਪਰਫੂਡ ਕਿਹਾ ਜਾਂਦਾ ਹੈ। ਇਸ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਹੁੰਦਾ ਹੈ। ਇਹ ਐਂਟੀਆਕਸੀਡੈਂਟਸ ਦਾ ਪਾਵਰਹਾਊਸ ਹੈ, ਜੋ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਸਰਦੀਆਂ ਵਿੱਚ ਸਵੇਰ ਨੂੰ ਰੋਜ਼ਾਨਾ ਆਂਵਲੇ ਦਾ ਮੁਰੱਬਾ ਖਾਣਾ ਵੀ ਸਿਹਤ ਲਈ ਫਾਇਦੇਮੰਦ ਹੈ।
2 . ਗਾਜਰ ਦਾ ਮੁਰੱਬਾ
ਸਰਦੀਆਂ ਵਿੱਚ ਗਾਜਰ ਦਾ ਮੌਸਮ ਹੁੰਦਾ ਹੈ। ਇਸ ਵਿੱਚ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਸਮੇਤ ਕਈ ਪੌਸ਼ਟਿਕ ਤੱਤ ਹੁੰਦੇ ਹਨ। ਖਾਣ ਵਿੱਚ ਮਜ਼ੇਦਾਰ ਗਾਜਰ ਦਾ ਮੁਰੱਬਾ ਨਾ ਸਿਰਫ਼ ਅੱਖਾਂ ਨੂੰ ਸਿਹਤਮੰਦ ਰੱਖਦਾ ਹੈ, ਸਗੋਂ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵੀ ਵਧਾਉਂਦਾ ਹੈ।
3 . ਅਦਰਕ ਦਾ ਮੁਰੱਬਾ
ਅਦਰਕ ਦੀ ਤਸੀਰ ਗਰਮ ਹੁੰਦੀ ਹੈ। ਸਰਦੀਆਂ ਵਿੱਚ ਇਸ ਨੂੰ ਖਾਣ ਨਾਲ ਵੀ ਸਰੀਰ ਗਰਮ ਰਹਿੰਦਾ ਹੈ। ਜੇਕਰ ਤੁਸੀਂ ਇਸ ਨੂੰ ਕੱਚਾ ਖਾਣਾ ਪਸੰਦ ਨਹੀਂ ਕਰਦੇ ਤਾਂ ਤੁਸੀਂ ਮੁਰੱਬੇ ਨੂੰ ਵੀ ਖਾ ਸਕਦੇ ਹੋ ਇਸ ਨੂੰ ਸਰਦੀਆਂ 'ਚ ਇਮਿਊਨਿਟੀ ਮਜ਼ਬੂਤ ਕਰਨ ਲਈ ਖਾਧਾ ਜਾਂਦਾ ਹੈ। ਇਹ ਤੁਹਾਨੂੰ ਬਿਮਾਰੀਆਂ ਤੋਂ ਬਚਾਏਗਾ।