ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਮਾਮਲੇ ਸਬੰਧੀ ਅੱਜ ਮੁੜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਦਿੱਲੀ ਸਰਕਾਰ ਦੇ ਹਲਫ਼ਨਾਮੇ ਤੋਂ ਸੰਤੁਸ਼ਟ ਨਹੀਂ ਹਾਂ। ਸੁਪਰੀਮ ਕੋਰਟ ਨੇ ਐਂਟਰੀ ਪੁਆਇੰਟ 'ਤੇ ਅਣਗਹਿਲੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਉਹ ਸਾਨੂੰ ਸਾਡੇ ਪਿਛਲੇ ਹੁਕਮਾਂ ਦੀ ਪਾਲਣਾ ਦਿਖਾਵੇ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਨੂੰ 113 ਐਂਟਰੀ ਪੁਆਇੰਟਾਂ 'ਤੇ ਨਿਗਰਾਨੀ ਚੈੱਕ ਪੋਸਟਾਂ ਸਥਾਪਤ ਕਰਨ ਦਾ ਹੁਕਮ ਦਿੱਤਾ ਹੈ।