Saturday, January 18, 2025
 

ਕੈਨਡਾ

ਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾ

November 25, 2024 08:43 AM


ਪ੍ਰੋਵਿੰਸ਼ੀਅਲ ਕੋਰਟ ਵਿੱਚ ਮੁਢਲੀ ਸੁਣਵਾਈ ਟਾਲ ਦਿੱਤੀ
ਦੋਸ਼ੀਆਂ ਦੇ ਵਕੀਲਾਂ ਨੂੰ ਸਰਕਾਰੀ ਗਵਾਹਾਂ ਤੋਂ ਜਿਰ੍ਹਾ ਕਰਨ ਦਾ ਮੌਕਾ ਨਹੀਂ ਮਿਲੇਗਾ
ਕਨੇਡਾ ਦੇ ਕ੍ਰਿਮੀਨਲ ਕੋਡ ਤਹਿਤ, ਸਿੱਧਾ ਮੁਕੱਦਮਾ ਚਲਾਉਣਾ ਇੱਕ ਵਿਸ਼ੇਸ਼ ਅਧਿਕਾਰ ਹੈ ਜੋ ਬਹੁਤ ਘੱਟ ਮਾਮਲਿਆਂ ਵਿੱਚ ਲਾਗੂ ਕੀਤਾ ਜਾਂਦਾ ਹੈ
ਓਟਾਵਾ : ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਚਾਰ ਭਾਰਤੀ ਨਾਗਰਿਕਾਂ ਖਿਲਾਫ "ਸਿੱਧਾ ਇਲਜ਼ਾਮ" ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਕਾਰਨ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਮੁਢਲੀ ਸੁਣਵਾਈ ਟਾਲ ਦਿੱਤੀ ਗਈ ਹੈ ਅਤੇ ਹੁਣ ਇਸ ਕੇਸ ਦੀ ਸੁਣਵਾਈ ਸਿੱਧੀ ਸੁਪਰੀਮ ਕੋਰਟ ਵਿੱਚ ਹੋਵੇਗੀ।
ਸਿੱਧੇ ਦੋਸ਼ ਦਾਇਰ ਕਰਨ ਦਾ ਮਤਲਬ ਹੈ ਕਿ ਕੇਸ ਦੀ ਕੋਈ ਮੁੱਢਲੀ ਸੁਣਵਾਈ ਨਹੀਂ ਹੋਵੇਗੀ ਅਤੇ ਕੇਸ ਸੁਣਵਾਈ ਲਈ ਸਿੱਧੇ ਸੁਪਰੀਮ ਕੋਰਟ ਵਿੱਚ ਜਾਵੇਗਾ। ਇਸ ਪ੍ਰਕਿਰਿਆ ਵਿੱਚ ਮੁਲਜ਼ਮਾਂ ਦੇ ਵਕੀਲਾਂ ਨੂੰ ਇਸਤਗਾਸਾ ਪੱਖ ਦੇ ਗਵਾਹਾਂ ਤੋਂ ਪੁੱਛਗਿੱਛ ਕਰਨ ਅਤੇ ਕੇਸ ਦੇ ਖ਼ਿਲਾਫ਼ ਸਬੂਤ ਇਕੱਠੇ ਕਰਨ ਦਾ ਮੌਕਾ ਨਹੀਂ ਮਿਲਦਾ। ਸਿੱਧੇ ਸ਼ਬਦਾਂ ਵਿਚ ਕਹੀਏ ਤਾਂ ਨਿੱਝਰ ਦੇ ਕਥਿਤ ਕਤਲ ਦੇ ਦੋਸ਼ੀਆਂ ਦੇ ਵਕੀਲਾਂ ਨੂੰ ਸਰਕਾਰੀ ਗਵਾਹਾਂ ਤੋਂ ਜਿਰ੍ਹਾ ਕਰਨ ਦਾ ਮੌਕਾ ਨਹੀਂ ਮਿਲੇਗਾ।
ਕਨੇਡਾ ਦੇ ਕ੍ਰਿਮੀਨਲ ਕੋਡ ਦੇ ਤਹਿਤ, ਸਿੱਧਾ ਮੁਕੱਦਮਾ ਚਲਾਉਣਾ ਇੱਕ ਵਿਸ਼ੇਸ਼ ਅਧਿਕਾਰ ਹੈ ਜੋ ਬਹੁਤ ਘੱਟ ਮਾਮਲਿਆਂ ਵਿੱਚ ਲਾਗੂ ਕੀਤਾ ਜਾਂਦਾ ਹੈ। ਇਹ ਉਦੋਂ ਵਰਤਿਆ ਜਾਂਦਾ ਹੈ ਜਦੋਂ ਜਨਤਕ ਹਿੱਤ ਵਿੱਚ ਅਜਿਹਾ ਕਰਨਾ ਜ਼ਰੂਰੀ ਹੁੰਦਾ ਹੈ, ਜਿਵੇਂ ਕਿ ਜਦੋਂ ਗਵਾਹਾਂ, ਉਨ੍ਹਾਂ ਦੇ ਪਰਿਵਾਰਾਂ, ਜਾਂ ਸੂਚਨਾ ਦੇਣ ਵਾਲਿਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਹੁੰਦੀਆਂ ਹਨ।
ਚਾਰੋਂ ਮੁਲਜ਼ਮ ਭਾਰਤੀ ਨਾਗਰਿਕ ਹਨ। ਇਨ੍ਹਾਂ ਦੇ ਨਾਂ ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਹਨ। ਉਸ ਨੂੰ ਮਈ 2024 ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ 'ਤੇ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ 'ਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਨ ਦਾ ਦੋਸ਼ ਹੈ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

 
 
 
 
Subscribe