ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਤੇ ਹੁਣ ਇਸ ਦਾ ਅਸਰ ਦਿਖਾਈ ਦੇ ਰਿਹਾ ਹੈ। ਦਿੱਲੀ, ਯੂਪੀ, ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਵਧਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ-ਐੱਨਸੀਆਰ 'ਚ ਅਗਲੇ ਕੁਝ ਦਿਨਾਂ 'ਚ ਧੁੰਦ ਦੇਖਣ ਨੂੰ ਮਿਲੇਗੀ।
ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਨੇ ਦਿੱਲੀ, ਹਰਿਆਣਾ ਅਤੇ ਯੂਪੀ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਹੈ। ਅਗਲੇ ਤਿੰਨ ਦਿਨਾਂ 'ਚ ਮੌਸਮ ਤੇਜ਼ੀ ਨਾਲ ਬਦਲ ਜਾਵੇਗਾ।