ਲੁਧਿਆਣਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਲੁਧਿਆਣਾ ਦੇ DMC ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਉੱਪਰ ਨਜ਼ਰਬੰਦ ਕਰਕੇ ਰੱਖਣ ਦੇ ਦੋਸ਼ ਲਗਾਏ ਗਏ ਹਨ।
ਉਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਨੇ ਮਿਲ ਕੇ ਉਨ੍ਹਾਂ ਦੇ ਸੰਘਰਸ਼ ਨੂੰ ਦਵਾਉਣ ਦੀ ਕੋਸ਼ਿਸ਼ ਕੀਤੀ ਹੈ ਮਗਰ ਉਹ ਖਨੌਰੀ ਬਾਰਡਰ 'ਤੇ ਜਾ ਕੇ ਮਰਨ ਵਰਤ 'ਤੇ ਬੈਠਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿਚ ਡਾਕਟਰ ਵਲੋਂ ਉਨ੍ਹਾਂ ਦਾ ਕੋਈ ਵੀ ਇਲਾਜ ਨਹੀਂ ਕੀਤਾ ਜਾ ਰਿਹਾ ਸੀ ਜੋ ਹਸਪਤਾਲ ਵਲੋਂ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ ਉਹ ਵੀ ਝੂਠ 'ਤੇ ਆਧਾਰਿਤ ਹੈ।