ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਦੇਸ਼ ਨੂੰ ਸਮਰਪਿਤ ਕਰਨ ਲਈ ਇੱਕ ਸਮਾਰੋਹ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਾਜ਼ਰ ਸਨ।
ਇਹ ਕਾਨੂੰਨ - ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧਿਨਿਯਮ - ਕ੍ਰਮਵਾਰ ਬ੍ਰਿਟਿਸ਼-ਯੁੱਗ ਦੇ ਭਾਰਤੀ ਦੰਡ ਸੰਹਿਤਾ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਤੇ ਭਾਰਤੀ ਸਬੂਤ ਐਕਟ ਦੀ ਥਾਂ ਲੈ ਕੇ 1 ਜੁਲਾਈ ਨੂੰ ਲਾਗੂ ਹੋਏ ਸਨ।
ਇਸ ਸਬੰਧੀ ਚੰਡੀਗੜ੍ਹ ਦੀ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਸਮਰਪਿਤ, 3 ਅਪਰਾਧਿਕ ਕਾਨੂੰਨਾਂ- ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧਿਨਿਯਮ ਨੂੰ ਚੰਡੀਗੜ੍ਹ ਵਿੱਚ ਸਫਲਤਾਪੂਰਵਕ ਲਾਗੂ ਕੀਤਾ।
ਇਸ ਮੌਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਯੂਟੀ ਦੇ ਸਲਾਹਕਾਰ ਰਾਜੀਵ ਵਰਮਾ ਅਤੇ ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ ਵੀ ਮੌਜੂਦ ਸਨ।