ਨਵੀਂ ਦਿੱਲੀ : ਹੁਣ ਮਸਜਿਦਾਂ ਵਿਰੁੱਧ ਦਾਅਵਿਆਂ ਨੂੰ ਸ਼ਾਮਲ ਕਰਨ ਵਾਲੇ ਨਵੇਂ ਕੇਸ ਦਾਇਰ ਨਹੀਂ ਕੀਤੇ ਜਾਣਗੇ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਐਕਟ ਦੀਆਂ ਕੁਝ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਆਪਣਾ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਰਅਸਲ ਸੁਪਰੀਮ ਕੋਰਟ ਨੇ ਪੂਜਾ ਸਥਾਨ ਐਕਟ, 1991 ਦੇ ਖਿਲਾਫ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਨਿਰਦੇਸ਼ ਦਿੱਤਾ ਹੈ ਕਿ ਜਦੋਂ ਤੱਕ ਇਨ੍ਹਾਂ ਪਟੀਸ਼ਨਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਦੇਸ਼ ਵਿੱਚ ਇਸ ਕਾਨੂੰਨ ਦੇ ਤਹਿਤ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ।